Wednesday, July 15, 2026
HomeLatest NewsPunjab Weather: ਪੰਜਾਬ ਤੇ ਹਰਿਆਣਾ ਵਿੱਚ ਮੀਂਹ ਤੇ ਗੜੇ

Punjab Weather: ਪੰਜਾਬ ਤੇ ਹਰਿਆਣਾ ਵਿੱਚ ਮੀਂਹ ਤੇ ਗੜੇ

ਪੰਜਾਬ ਤੇ ਹਰਿਆਣਾ ਵਿੱਚ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਸ਼ਾਮ ਸਮੇਂ ਮੌਸਮ ਜਾ ਮਿਜ਼ਾਜ ਬਦਲ ਗਿਆ। ਸ਼ਾਮ ਸਮੇਂ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੀਂਹ ਤੇ ਗੜੇ ਪਏ। ਇਸ ਨਾਲ ਲੋਕਾਂ…

ਪੰਜਾਬ ਤੇ ਹਰਿਆਣਾ ਵਿੱਚ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਸ਼ਾਮ ਸਮੇਂ ਮੌਸਮ ਜਾ ਮਿਜ਼ਾਜ ਬਦਲ ਗਿਆ। ਸ਼ਾਮ ਸਮੇਂ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੀਂਹ ਤੇ ਗੜੇ ਪਏ। ਇਸ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲ ਗਈ ਹੈ। ਪੰਜਾਬ ਦੇ ਬਠਿੰਡਾ ਤੇ ਮਾਨਸਾ ਇਲਾਕੇ ਵਿੱਚ ਮੀਂਹ ਪਿਆ। ਇਸ ਦੌਰਾਨ ਬਠਿੰਡਾ ਦੇ ਪਿੰਡ ਬੱਲੋ ਸਣੇ ਹੋਰਨਾਂ ਕਈ ਪਿੰਡਾਂ ਵਿੱਚ ਵੀ ਗੜੇ ਪਏ। ਹਰਿਆਣਾ ਦੇ ਫਤਿਹਾਬਾਦ ਤੇ ਡੱਬਵਾਲੀ ਸਣੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ ਪੰਜਾਬ ਵਿੱਚ 29 ਤੇ 30 ਮਈ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਗਿਆਨੀਆਂ ਨੇ 29 ਮਈ ਲਈ ਰੈੱਡ ਅਤੇ 30 ਮਈ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ। 29 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ 80 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਦੇ ਨਾਲ ਗੜੇ ਵੀ ਪੈ ਸਕਦੇ ਹਨ। 30 ਮਈ ਨੂੰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਫਰੀਦਕੋਟ ਦਾ ਤਾਪਮਾਨ 45.4 ਡਿਗਰੀ ਸੈਲਸੀਅਸ ’ਤੇ ਪਹੁੰਚਿਆ

ਪੰਜਾਬ ਵਿੱਚ ਅੱਜ ਫਰੀਦਕੋਟ ਸ਼ਹਿਰ ਸਭ ਤੋਂ ਗਰਮ ਰਿਹਾ ਹੈ ਜਿੱਥੇ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਚੰਡੀਗੜ੍ਹ ਵਿੱਚ 40 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 41.4 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 40.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 40.8 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 39.8 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 45 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 40.5 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 43 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 41.5 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 39.4 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 40.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments