Wednesday, June 17, 2026
HomePunjabਨਾਜਾਇਜ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ

ਨਾਜਾਇਜ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ

ਕਪੂਰਥਲਾ 13 ਜੂਨ ( ਕੰਨੂੰ ਭੁਲੱਥ) ਜਿਲ੍ਹਾ ਕਪੂਰਥਲਾ ਦੇ ਆਬਕਾਰੀ ਅਫਸਰ, ਕਪੂਰਥਲਾ ਸ੍ਰੀ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਮਾਣਯੋਗ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜੋਨ, ਜਲੰਧਰ ਸ੍ਰੀ ਸੁਰਿੰਦਰ ਕੁਮਾਰ ਗਰਗ ਅਤੇ ਸਹਾਇਕ ਕਮਿਸ਼ਨਰ (ਆਬਕਾਰੀ), ਕਪੂਰਥਲਾ ਰੇਂਜ, ਕਪੂਰਥਲਾ ਸ੍ਰੀ ਨਵਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਨਾਜਾਇਜ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਮਿਤੀ 10.06.2026 ਨੂੰ ਸਵੇਰੇ 05:00 ਵਜੇ ਤੋਂ ਜਿਲ੍ਹਾ ਕਪੂਰਥਲਾ ਦੇ ਪਿੰਡ ਸ਼ੇਰਪੁਰ ਡੋਗਰਾਂ ਮੰਡ ਦਰਿਆ ਦੇ ਵਿੱਚ ਕਿਸ਼ਤੀ ਰਾਹੀਂ ਦਰਿਆ ਪਾਰ ਕਰਕੇ ਪੜਤਾਲ ਕੀਤੀ ਗਈ ਅਤੇ ਪੜਤਾਲ ਦੌਰਾਨ ਤਕਰੀਬਨ 7500 ਲੀਟਰ ਲਾਹਨ ਡਰਮ ਬਰਾਮਦ ਕਰਕੇ ਮੌਕੇ ਤੇ ਹੀ ਨਸ਼ਟ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਬਕਾਰੀ ਨਿਰੀਖਕ ਸ੍ਰੀ ਜਤਿੰਦਰਪਾਲ ਸਿੰਘ, ਸੁਲਤਾਨਪੁਰ ਸਰਕਲ, ਆਬਕਾਰੀ ਪੁਲਿਸ ਸਟਾਫ ਅਤੇ ਪਿੰਡ ਸ਼ੇਰਪੁਰ ਡੋਗਰਾਂ ਵਿੱਚ ਪੈਂਦੇ ਮੰਡ ਦਰਿਆ ਵਿੱਚ ਵਿਆਪਕ ਛਾਪੇ ਮਾਰੀ ਕੀਤੀ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments