ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ 5, 6 ਅਤੇ 7 ਜੂਨ 2026 ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਨਾਲ ਇਸ ਸਮਾਗਮ ਨੂੰ ਲੈ ਕੇ ਮੌਂਟਰੀਅਲ ਕੈਨੇਡਾ ਭਰ ਦੀਆ ਸਿੱਖ ਸੰਗਤਾ ਵਿੱਚ ਭਾਰੀ ਉਤਸ਼ਾਹ ਹੈ
-
-
ਕੈਨੇਡਾ ਦੇ ਮੋਂਟਰੀਅਲ ਸ਼ਹਿਰ ਵਿੱਚ ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ ਵਿਸ਼ਾਲ ਧਾਰਮਿਕ ਸਮਾਗਮ 5, 6 ਅਤੇ 7 ਜੂਨ 2026 ਨੂੰ
-
ਕੈਨੇਡਾ ( ਮਨਿੰਦਰ)ਮੋਂਟਰੀਅਲ ਦੀ ਧਰਤੀ ਇੱਕ ਵਾਰ ਫਿਰ ਗੁਰਬਾਣੀ ਦੇ ਰੰਗ ਵਿੱਚ ਰੰਗਣ ਜਾ ਰਹੀ ਹੈ। ਗੁਰਦੁਆਰਾ ਗੁਰੂ ਨਾਨਕ ਸਿੱਖ ਐਸੋਸੀਏਸ਼ਨ ਵਰਦਨ ਵਿਖੇ 5, 6 ਅਤੇ 7 ਜੂਨ 2026 ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਨਾਲ ਇਸ ਸਮਾਗਮ ਨੂੰ ਲੈ ਕੇ ਮੌਂਟਰੀਅਲ ਕੈਨੇਡਾ ਭਰ ਦੀਆ ਸਿੱਖ ਸੰਗਤਾ ਵਿੱਚ ਭਾਰੀ ਉਤਸ਼ਾਹ ਹੈ
। ਇਸ ਮਹਾਨ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਪ੍ਰਬੰਧ ਨੂੰ ਵਿਸ਼ੇਸ਼ ਰੂਪ ਨਾਲ ਧਿਆਨ ਦਿੱਤਾ ਜਾ ਰਿਹਾ ਹੈ।
ਇਹ ਸਮਾਗਮ ਜੂਨ 1984 ਦੀ ਘੱਲੂਘਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹੀਦੀ ਅਤੇ ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਜੀ ਦੀ ਬਰਸੀ ਨੂੰ ਸਮਰਪਿਤ ਹੋਵੇਗਾ ਇਸ ਸਮਾਗਮ ਦੇ ਤਿੰਨਾਂ ਦਿਨਾਂ ਦੌਰਾਨ ਗੁਰਬਾਣੀ ਕੀਰਤਨ, ਢਾਡੀ ਵਾਰਾਂ, ਇਤਿਹਾਸਕ ਕਥਾ ਵਿਚਾਰ ਅਤੇ ਨਾਮ ਸਿਮਰਨ ਦੇ ਦੀਵਾਨ ਸਜਾਏ ਜਾਣਗੇ। ਗੁਰੂ ਘਰ ਦਾ ਪਵਿੱਤਰ ਮਾਹੌਲ ਸੰਗਤਾਂ ਨੂੰ ਰੂਹਾਨੀ ਅਨੰਦ ਨਾਲ ਜੋੜੇਗਾ।
ਸਮਾਗਮ ਵਿੱਚ ਭਾਈ ਅਨੰਤਵੀਰ ਸਿੰਘ ਐਲੇ ਯੂ,ਐਸ,ਏ ਭਾਈ ਜਸਵੀਰ ਸਿੰਘ ਮੋਂਟਰੀਅਲ ਵਾਲੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ ਅਤੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਵੱਖ-ਵੱਖ ਸ਼ਹਿਰਾਂ ਤੋਂ ਸੰਗਤਾਂ ਦੇ ਪੁੱਜਣ ਦੀ ਸੰਭਾਵਨਾ ਕਰਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।
ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਸਮੂਹ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ ਅਤੇ ਸੇਵਾਦਾਰ ਤਨ-ਮਨ ਨਾਲ ਸੇਵਾ ਵਿੱਚ ਜੁਟੇ ਹੋਏ ਹਨ। ਸਮਾਗਮ ਨੂੰ ਲੈ ਕੇ ਨੌਜਵਾਨਾਂ, ਬਜ਼ੁਰਗਾਂ ਅਤੇ ਬੱਚਿਆਂ ਵਿੱਚ ਵੀ ਖਾਸ ਉਤਸ਼ਾਹ ਪਾਇਆ ਜਾ ਰਿਹਾ ਹੈ।
ਮੋਂਟਰੀਅਲ ਵਿੱਚ ਹੋਣ ਜਾ ਰਿਹਾ ਇਹ ਵਿਸ਼ਾਲ ਧਾਰਮਿਕ ਸਮਾਗਮ ਸਿੱਖ ਕੌਮ ਦੀ ਏਕਤਾ, ਸ਼ਰਧਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਬਣੇਗਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਸਮਾਗਮ ਵਿੱਚ ਸਮੂਹ ਸੰਗਤਾਂ ਵਧ ਤੋਂ ਵਧ ਪਹੁੰਚਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਧੰਨਵਾਦ
ਮੌਂਟਰੀਅਲ ਨਗਰ ਕੀਰਤਨ ਦੌਰਾਨ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਸੰਘੇੜਾ ਬਰਦਰਜ਼ ਵੱਲੋਂ ਲੰਗਰਾਂ ਦੀ ਅਤੁੱਟ ਸੇਵਾ
ਮੌਂਟਰੀਅਲ ਨਗਰ ਕੀਰਤਨ ਦੌਰਾਨ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਸੰਘੇੜਾ ਬਰਦਰਜ਼ ਵੱਲੋਂ ਲੰਗਰਾਂ ਦੀ ਅਤੁੱਟ ਸੇਵਾ
ਕਨੈਡਾ ਮੌਂਟਰੀਅਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਲਾਨਾ ਵਿਸ਼ਾਲ ਨਗਰ ਕੀਰਤਨ ਮੌਂਟਰੀਅਲ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚਾਅ ਨਾਲ ਸਜਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਪਵਿੱਤਰ ਮੌਕੇ ‘ਤੇ ਜਿੱਥੇ ਪੂਰਾ ਮਾਹੌਲ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਨਿਹਾਲ ਹੋ ਰਿਹਾ ਸੀ, ਉੱਥੇ ਹੀ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
ਇਸ ਨਗਰ ਕੀਰਤਨ ਵਿੱਚ ਪਿਛਲੇ ਕਈ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਮੌਂਟਰੀਅਲ ਦੀ ਪ੍ਰਸਿੱਧ ਨੈਸ਼ਨਲ ਟ੍ਰਾਂਸਪੋਰਟ (National Transport) ਤੇ ਸੰਘੇੜਾ ਬਰਦਰਜ਼ ਵੱਲੋਂ ਲੰਗਰ ਦੀ ਸੇਵਾ ਬੜੀ ਤਨਦੇਹੀ ਨਾਲ ਨਿਭਾਈ ਗਈ। ਉਨ੍ਹਾਂ ਵੱਲੋਂ ਆਪਣਾ ਖੁਦ ਦਾ ਵਿਸ਼ੇਸ਼ ਟੈਂਟ ਲਗਾ ਕੇ ਸੰਗਤਾਂ ਲਈ ਕਈ ਪ੍ਰਕਾਰ ਦੇ ਸਵਾਦਿਸ਼ਟ ਲੰਗਰ ਤਿਆਰ ਕੀਤੇ ਗਏ ਸਨ, ਜੋ ਸਾਰਾ ਦਿਨ ਨਿਰੰਤਰ ਵਰਤਾਏ ਗਏ।
ਇਸ ਨਗਰ ਕੀਰਤਨ ਵਿੱਚ ਸਾਰੇ ਸੰਘੇੜਾ ਪਰਿਵਾਰ ਨਾਲ ਅਣਥੱਕ ਸੇਵਾਦਾਰਾਂ—ਸੁਖਮਿੰਦਰ ਸਿੰਘ ਸੰਘੇੜਾ, ਗੁਰਮੁਖ ਸਿੰਘ ਸੰਘੇੜਾ, ਸੁਖਜਿੰਦਰ ਸਿੰਘ ਸੰਘੇੜਾ ਅਤੇ ਕੇਵਲ ਸਿੰਘ ਸੰਘੇੜਾ ਨੇ ਆਪਣੀ ਪੂਰੀ ਟੀਮ ਸਮੇਤ ਆਈਆਂ ਹੋਈਆਂ ਸੰਗਤਾਂ ਦੀ ਬੜੇ ਪਿਆਰ ਅਤੇ ਸਤਿਕਾਰ ਨਾਲ ਸੇਵਾ ਕੀਤੀ।
ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਸੰਘੇੜਾ ਬਰਦਰਜ਼ (ਨੈਸ਼ਨਲ ਟ੍ਰਾਂਸਪੋਰਟ) ਦੇ ਇਸ ਸ਼ਲਾਘਾਯੋਗ ਉਪਰਾਲੇ ਅਤੇ ਪਿਛਲੇ ਲੰਮੇ ਸਮੇਂ ਤੋਂ ਚੱਲਦੀ ਆ ਰਹੀ ਨਿਸ਼ਕਾਮ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ ਗਈ।
5 ਤੋਂ 7 ਜੂਨ 2026 ਤੱਕ ਮਾਂਟਰੀਅਲ ਦੇ ਵੱਖ-ਵੱਖ ਸਥਾਨਾਂ ‘ਤੇ ਧਾਰਮਿਕ, ਸਮਾਜਿਕ ਅਤੇ ਪਰਿਵਾਰਕ ਮਸਲਿਆਂ ਸਬੰਧੀ ਵਿਸ਼ੇਸ਼ ਪ੍ਰੋਗਰਾਮਾਂ ਨੂੰ ਸੰਬੋਧਨ ਕਰਨਗੇ।
ਪੰਜਾਬੀ ਹੈਲਥ ਐਂਡ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਅਤੇ ITS Counselling ਦੇ ਸਹਿਯੋਗ ਨਾਲ ਪ੍ਰਸਿੱਧ ਸਿੱਖ ਵਿਦਵਾਨ ਅਤੇ ਕਾਊਂਸਲਰ ਭਾਈ ਗੁਲਜਾਰ ਸਿੰਘ 5 ਤੋਂ 7 ਜੂਨ 2026 ਤੱਕ ਮਾਂਟਰੀਅਲ ਦੇ ਵੱਖ-ਵੱਖ ਸਥਾਨਾਂ ‘ਤੇ ਧਾਰਮਿਕ, ਸਮਾਜਿਕ ਅਤੇ ਪਰਿਵਾਰਕ ਮਸਲਿਆਂ ਸਬੰਧੀ ਵਿਸ਼ੇਸ਼ ਪ੍ਰੋਗਰਾਮਾਂ ਨੂੰ ਸੰਬੋਧਨ ਕਰਨਗੇ।

ਦੌਰੇ ਦੀ ਸ਼ੁਰੂਆਤ 5 ਜੂਨ ਸ਼ਾਮ 6:30 ਹਡਸਨ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਹੋਵੇਗੀ। 6 ਜੂਨ ਦੁਪਹਿਰ 3:00 ਵਜੇ ਸੀਨੀਅਰ ਨਾਗਰਿਕਾਂ ਵਿੱਚ ਇਕੱਲੇਪਨ (Isolation) ਦੇ ਵਿਸ਼ੇ ਉੱਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾਵੇਗਾ। ਉਸੇ ਦਿਨ ਸ਼ਾਮ 6:30 ਵਜੇ ਲਾਸਾਲ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਦੀਵਾਨ ਸਜਾਇਆ ਜਾਵੇਗਾ।
7 ਜੂਨ ਦੁਪਹਿਰ 12:00 ਵਜੇ ਗੁਰਦੁਆਰਾ ਗ੍ਰੇਟਰ ਮਾਂਟਰੀਅਲ ਵਿਖੇ ਸੰਗਤ ਨੂੰ ਸੰਬੋਧਨ ਕਰਨ ਤੋਂ ਬਾਅਦ ਦੁਪਹਿਰ 3:00 ਵਜੇ “ਮਾਈਂਡਫੁਲ ਪੇਰੈਂਟਿੰਗ ਪ੍ਰੋਗਰਾਮ” ਤਹਿਤ ਮਾਪਿਆਂ ਨੂੰ ਬੱਚਿਆਂ ਦੀ ਪਰਵਰਿਸ਼ ਅਤੇ ਪਰਿਵਾਰਕ ਸਬੰਧਾਂ ਬਾਰੇ ਮਾਰਗਦਰਸ਼ਨ ਦਿੱਤਾ ਜਾਵੇਗਾ।
ਆਯੋਜਕਾਂ ਨੇ ਸਮੂਹ ਸੰਗਤਾਂ ਅਤੇ ਪਰਿਵਾਰਾਂ ਨੂੰ ਇਸ ਲੜੀਵਾਰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਧਾਰਮਿਕ, ਸਮਾਜਿਕ ਅਤੇ ਮਾਨਸਿਕ ਸਿਹਤ ਨਾਲ ਜੁੜੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।
ਵਧੇਰੇ ਜਾਣਕਾਰੀ ਲਈ ਸੰਪਰਕ:
ਤਰਨ ਤੇਜ ਸਿੰਘ ਹੁੰਦਲ: 514-793-2461
ਲਖਵਿੰਦਰ ਸਿੰਘ ਉੱਪਲ: 514-917-7291
ਹਰਪ੍ਰੀਤ ਕੌਰ: 438-680-1947 ਸੰਪਰਕ ਕੀਤਾ ਜਾ ਸਕਦਾ
Punjab Weather: ਪੰਜਾਬ ਤੇ ਹਰਿਆਣਾ ਵਿੱਚ ਮੀਂਹ ਤੇ ਗੜੇ
ਪੰਜਾਬ ਤੇ ਹਰਿਆਣਾ ਵਿੱਚ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਸ਼ਾਮ ਸਮੇਂ ਮੌਸਮ ਜਾ ਮਿਜ਼ਾਜ ਬਦਲ ਗਿਆ। ਸ਼ਾਮ ਸਮੇਂ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੀਂਹ ਤੇ ਗੜੇ ਪਏ। ਇਸ ਨਾਲ ਲੋਕਾਂ…
ਪੰਜਾਬ ਤੇ ਹਰਿਆਣਾ ਵਿੱਚ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਸ਼ਾਮ ਸਮੇਂ ਮੌਸਮ ਜਾ ਮਿਜ਼ਾਜ ਬਦਲ ਗਿਆ। ਸ਼ਾਮ ਸਮੇਂ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੀਂਹ ਤੇ ਗੜੇ ਪਏ। ਇਸ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲ ਗਈ ਹੈ। ਪੰਜਾਬ ਦੇ ਬਠਿੰਡਾ ਤੇ ਮਾਨਸਾ ਇਲਾਕੇ ਵਿੱਚ ਮੀਂਹ ਪਿਆ। ਇਸ ਦੌਰਾਨ ਬਠਿੰਡਾ ਦੇ ਪਿੰਡ ਬੱਲੋ ਸਣੇ ਹੋਰਨਾਂ ਕਈ ਪਿੰਡਾਂ ਵਿੱਚ ਵੀ ਗੜੇ ਪਏ। ਹਰਿਆਣਾ ਦੇ ਫਤਿਹਾਬਾਦ ਤੇ ਡੱਬਵਾਲੀ ਸਣੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ ਪੰਜਾਬ ਵਿੱਚ 29 ਤੇ 30 ਮਈ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਗਿਆਨੀਆਂ ਨੇ 29 ਮਈ ਲਈ ਰੈੱਡ ਅਤੇ 30 ਮਈ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ। 29 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ 80 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਦੇ ਨਾਲ ਗੜੇ ਵੀ ਪੈ ਸਕਦੇ ਹਨ। 30 ਮਈ ਨੂੰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਫਰੀਦਕੋਟ ਦਾ ਤਾਪਮਾਨ 45.4 ਡਿਗਰੀ ਸੈਲਸੀਅਸ ’ਤੇ ਪਹੁੰਚਿਆ
ਪੰਜਾਬ ਵਿੱਚ ਅੱਜ ਫਰੀਦਕੋਟ ਸ਼ਹਿਰ ਸਭ ਤੋਂ ਗਰਮ ਰਿਹਾ ਹੈ ਜਿੱਥੇ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਚੰਡੀਗੜ੍ਹ ਵਿੱਚ 40 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 41.4 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 40.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 40.8 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 39.8 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 45 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 40.5 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 43 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 41.5 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 39.4 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 40.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।
Jalandhar में ट्रेन की चपेट में आई महिला:मौके पर मौत, फाटक क्रास करते समय हादसा, बच्चा सुरक्षित
जालंधर में कैंट रेलवे स्टेशन के समीप दकोहा फाटक पर ट्रेन की चपेट में आने से महिला की मौत हो गई।
फिलहाल मृतका की पहचान नहीं हो पाई है। महिल प्रवासी है और बच्चे के साथ ट्रैक क्रास कर रही थी। जब हादसा हुआ तो फाटक बंद था और दूसरी तरफ से चंडीगढ़-अमृतसर ट्रेन आ रही थी।
ट्रेन फाटक के पास ही थी कि महिला ने ट्रैक क्रास करना शुरू कर दिया। इससे वह ट्रेन की चपेट में आ गई जबकि बच्चा बच गया। लोगों ने बताया कि महिला की मौके पर ही मौत हो गई। घटना के बाद से बच्चा घबराया हुआ है।
लोगों ने इसकी सूचना पुलिस को दी। इसके बाद पुलिस ने मौके पर पहुंचकर शव को ट्रैक से हटाया और सिविल अस्पताल पहुंचाया। पुलिस का कहना है कि महिला कहां रहती है और कहां की रहने वाली थी इसे लेकर पूछताछ कर रहे हैं।








